ਸ਼ੰਭੂ ਰੇਲਵੇ ਟਰੈਕ ਧਮਾਕੇ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ ,ਹੋਈ  ਕੋਰਟ ‘ਚ ਪੇਸ਼ੀ, ਮਿਲਿਆ 7 ਦਿਨਾਂ ਦਾ ਰਿਮਾਂਡ

ਸ਼ੰਭੂ ਰੇਲਵੇ ਟਰੈਕ ਧਮਾਕੇ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ ,ਹੋਈ  ਕੋਰਟ ‘ਚ ਪੇਸ਼ੀ, ਮਿਲਿਆ 7 ਦਿਨਾਂ ਦਾ ਰਿਮਾਂਡ

ਬੀਤੇ ਦਿਨੀਂ ਪਟਿਆਲਾ ਪੁਲਿਸ ਵੱਲੋਂ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਮਾਲ ਗੱਡੀ ਨੂੰ ਉਡਾਉਣ ਦੀ ਸਾਜ਼ਿਸ਼ ਅਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਨੂੰ ਕਿ ਅੱਜ ਅਦਾਲਤ ਪੇਸ਼ ਕੀਤਾ ਗਿਆ। ਕੋਰਟ ਵੱਲੋਂ ਚਾਰੋਂ ਮੁਲਜ਼ਮਾਂ ਪ੍ਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਪੁੱਛਗਿੱਛ ਲਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਪੁਲਿਸ ਨੇ ਅਦਾਲਤ ਤੋਂ ਦਲੀਲ ਦਿੱਤੀ ਕਿ ਇਸ ਸਾਜ਼ਿਸ਼ ਦੀਆਂ ਤਾਰਾਂ ਕਿੱਥੇ ਜੁੜੀਆਂ ਹਨ ਅਤੇ ਇਸ ਪਿੱਛੇ ਹੋਰ ਕੌਣ ਲੋਕ ਸ਼ਾਮਲ ਹਨ, ਇਸ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨੀ ਲਾਜ਼ਮੀ ਹੈ। ਹੁਣ ਪੁਲਿਸ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਇਹ ਪਤਾ ਲਗਾਇਆ ਜਾਵੇਗਾ ਕਿ ਉਨ੍ਹਾਂ ਕੋਲ ਵਿਸਫੋਟਕ ਸਮੱਗਰੀ ਕਿੱਥੋਂ ਆਈ ਅਤੇ ਕੀ ਇਹ ਕਿਸੇ ਅੱਤਵਾਦੀ ਸੰਗਠਨ ਜਾਂ ਦੇਸ਼ ਵਿਰੋਧੀ ਤਾਕਤਾਂ ਦੇ ਇਸ਼ਾਰੇ ‘ਤੇ ਕੀਤਾ ਗਿਆ ਕਾਰਾ ਸੀ।

ਜ਼ਿਕਰਯੋਗ ਹੈ ਕਿ ਮੁਲਜ਼ਮਾਂ ਨੇ ਸ਼ੰਭੂ ਇਲਾਕੇ ਵਿੱਚ ਰੇਲਵੇ ਟ੍ਰੈਕ ‘ਤੇ ਭਿਆਨਕ ਧਮਾਕਾ ਕੀਤਾ ਸੀ। ਮੁਲਜ਼ਮਾਂ ਵੱਲੋਂ ਮਾਲ ਗੱਡੀ ਨੂੰ ਨਿਸ਼ਾਨਾ ਬਣਾ ਕੇ ਵੱਡੀ ਤਬਾਹੀ ਮਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ।