ਭਲਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ ਦਾ ਵਫ਼ਦ, ਝੋਟਾ ਕਤਲ ਮਾਮਲੇ ਦਾ ਮੁੱਦਾ ਉਠਾਏਗਾ!

ਭਲਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ ਦਾ ਵਫ਼ਦ, ਝੋਟਾ ਕਤਲ ਮਾਮਲੇ ਦਾ ਮੁੱਦਾ ਉਠਾਏਗਾ!

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ। ਉਨ੍ਹਾਂ ਦੇ ਨਾਲ ਡਾ. ਦਲਜੀਤ ਸਿੰਘ ਵੀ ਮੌਕੇ ‘ਤੇ ਮੌਜੂਦ ਰਹਿਣਗੇ । ਜਾਣਕਾਰੀ ਮੁਤਾਬਕ ਅਕਾਲੀ ਦਲ ਭਲਕੇ ਸਵੇਰੇ 11 ਵਜੇ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਵਿਸਤ੍ਰਿਤ ਮੰਗ-ਪੱਤਰ ਸੌਂਪਣਗੇ, ਜਿਸ ਵਿਚ ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਪਰਵਿੰਦਰ ਝੋਟਾ ਦੀ ਪਤਨੀ ਨੂੰ ਕਲਾਸ-1 ਨੌਕਰੀ ਦੇਣ ਸਣੇ ਹੋਰ ਮੰਗਾਂ ਦਾ ਜ਼ਿਕਰ ਕਰਨਗੇ।

X ‘ਤੇ ਟਵੀਟ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਨਸ਼ਿਆਂ ਨੂੰ ਖਤਮ ਕਰਨ ਤੇ ਨਸ਼ਾ ਵਿਰੋਧੀ ਯੋਧੇ ਦਾ ਕਤਲ ਕਰਨ ਵਾਲਿਆਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜ੍ਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੀਬੀਆਈ ਜਾਂਚ ਲਈ ਪੱਤਰ ਲਿਖਣ ਤੋਂ ਬਾਅਦ ਜੋ ਕਿ ਹੁਣ ਸ਼ੁਰੂ ਹੋ ਗਈ ਹੈ, ਅਸੀਂ ਭਲਕੇ ਪੰਜਾਬ ਦੇ ਰਾਜਪਾਲ ਮਿਲਾਂਗੇ। ਹਾਲਾਂਕਿ ਪਰਿਵਾਰ ਤੇ ਐਕਸ਼ਨ ਕਮੇਟੀ ਨੇ ਇਸ ਦੀ ਮੰਗ ਨਹੀਂ ਕੀਤੀ। ਅਸੀਂ ਰਾਜਪਾਲ ਨੂੰ ਅਪੀਲ ਕਰਾਂਗੇ ਕਿ ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ੇ ਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਨੂੰ ਕਲਾਸ-1 ਨੌਕਰੀ ਦਿੱਤੀ ਜਾਵੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਦੇ ਸਾਥੀਆਂ ਦੀ ਅੱਜ ਮਾਨਸਾ ਕੋਰਟ ‘ਚ ਪੇਸ਼ੀ ਹੋਈ ਹੈ। ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਮਾਨਸਾ ਕੋਰਟ ‘ਚ ਪੇਸ਼ ਕੀਤਾ ਗਿਆ। ਕੋਰਟ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ।