ਅੰਤ੍ਰਿੰਗ ਕਮੇਟੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਨੇ ਦਿਤਾ ਅਸਤੀਫ਼ਾ; SGPC ਪ੍ਰਧਾਨ ਦੇ ਇਸ ਫ਼ੈਸਲੇ ਨਾਲ ਜਤਾਈ ਅਸਹਿਮਤੀ

ਅੰਤ੍ਰਿੰਗ ਕਮੇਟੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਨੇ ਦਿਤਾ ਅਸਤੀਫ਼ਾ; SGPC ਪ੍ਰਧਾਨ ਦੇ ਇਸ ਫ਼ੈਸਲੇ ਨਾਲ ਜਤਾਈ ਅਸਹਿਮਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਅੰਤ੍ਰਿੰਗ ਕਮੇਟੀ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫਾ ਲਿਖਤੀ ਰੂਪ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਭੇਜ ਦਿਤਾ ਹੈ। ਦਰਅਸਲ ਸ਼੍ਰੋਮਣੀ ਕਮੇਟੀ ਦੇ ਹਲਕਾ ਦੱਖਣੀ ਇੰਚਾਰਜ ਤਲਵੀਰ ਸਿੰਘ ਗਿੱਲ ਅਤੇ ਏਪੀ ਸਿੰਘ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ। ਇਸ ਵਿਵਾਦ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਹੋਈ ਸੀ, ਜਿਸ ਦੌਰਾਨ ਏਪੀ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕਲੀਨ ਚਿੱਟ ਦੇ ਦਿਤੀ ਗਈ ਸੀ।

                         Image

ਇਸ ਤੋਂ ਨਾਰਾਜ਼ ਹੋ ਕੇ ਬਾਵਾ ਸਿੰਘ ਗੁਮਾਨਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣੇ ਅਸਤੀਫ਼ੇ ਵਿਚ ਲਿਖਿਆ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਇਸ ਫੈਸਲੇ ਨਾਲ ਬਿਲਕੁਲ ਵੀ ਸਹਿਮਤ ਨਹੀਂ ਹਨ ਅਤੇ ਇਸ ਦੇ ਵਿਰੋਧ ਵਿਚ ਅਸਤੀਫ਼ਾ ਦੇ ਰਹੇ ਹਨ।