- Updated: July 19, 2024 11:02 AM
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ, ਜਿਸ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗ੍ਰੰਥੀ ਸਿੰਘਾਂ ਅਤੇ ਕੀਰਤਨੀ ਜਥਿਆਂ ਨੂੰ ਸਲਾਹ ਦਿੱਤੀ ਕਿ ਪਹਿਲਾਂ ਤਾਂ ਹਰ ਕੋਈ ਇਸ ਸੇਵਾ ਲਈ ਤਰਸਦਾ ਹੈ ਪਰ ਬਾਅਦ ਵਿਚ ਵਿਦੇਸ਼ ਜਾਣ ਨੂੰ ਤਰਜ਼ੀਹ ਦਿੰਦਾ ਹੈ।
ਧਾਮੀ ਨੇ ਨਵੇਂ ਗ੍ਰੰਥੀ ਸਿੰਘਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਘੱਟੋ-ਘੱਟ 6 ਮਹੀਨੇ ਵਿਦੇਸ਼ ਜਾਣ ਬਾਰੇ ਨਾ ਸੋਚਣ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਕਰ ਕੇ ਜੋ ਆਨੰਦ ਪ੍ਰਾਪਤ ਹੁੰਦਾ ਹੈ, ਉਹ ਵਿਦੇਸ਼ਾਂ ਦੀ ਧਰਤੀ ’ਤੇ ਜਾ ਕੇ ਨਹੀਂ ਮਿਲਦਾ ਹੈ।