ਪਰਵਿੰਦਰ ਝੋਟਾ ਕਤਲ ਮਾਮਲੇ ''ਚ ਐਕਸ਼ਨ, SHO ਬੇਅੰਤ ਕੌਰ ਸਸਪੈਂਡ

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਐਕਸ਼ਨ, SHO ਬੇਅੰਤ ਕੌਰ ਸਸਪੈਂਡ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਮਾਨਸਾ ਦੇ ਥਾਣਾ ਸਿਟੀ ਦੋ ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਥੇ ਹੀ ਬਸ ਨਹੀਂ ਸੂਤਰ ਇਹ ਵੀ ਦੱਸਦੇ ਹਨ ਕਿ ਐੱਸ. ਐੱਚ. ਓ. ਨੂੰ ਸਸਪੈਂਡ ਕਰਨ ਤੋਂ ਬਾਅਦ ਇਕ ਡੀ. ਐੱਸ. ਪੀ. ਉਪਰ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮਾਨਸਾ ਪੁਲਸ ਵੱਲੋਂ ਜਾਂਚ ਦਾ ਘੇਰਾ ਵਧਾਉਂਦਿਆਂ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।

ਇਸ ਕਾਰਵਾਈ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ ਅਤੇ ਪੁਲਸ ਵੱਲੋਂ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਅਨੁਸਾਰ ਵਾਰਦਾਤ ਤੋਂ ਪਹਿਲਾਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੇ ਆਪਣੇ ਮੋਬਾਇਲ ਰਾਹੀਂ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਉਸ ਵੱਲੋਂ ਆਪਣੀ ਦੁਕਾਨ ’ਤੇ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਪਰਵਿੰਦਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਜਦੋਂ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀ ਬਾਜ਼ਾਰ ਵੱਲ ਭੱਜੇ ਤਾਂ ਮੁਲਜ਼ਮ ਵੱਲੋਂ ਉਨ੍ਹਾਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ।