ਰਿਸ਼ਵਤ ਦੇ ਦੋਸ਼ਾਂ ’ਚ ਐਸ.ਐਚ.ਓ. ਸੁਨੀਤਾ ਰਾਣੀ ਖ਼ਿਲਾਫ਼ ਕਾਰਵਾਈ, ਅਹੁਦੇ ਤੋਂ ਬਰਖ਼ਾਸਤ

ਰਿਸ਼ਵਤ ਦੇ ਦੋਸ਼ਾਂ ’ਚ ਐਸ.ਐਚ.ਓ. ਸੁਨੀਤਾ ਰਾਣੀ ਖ਼ਿਲਾਫ਼ ਕਾਰਵਾਈ, ਅਹੁਦੇ ਤੋਂ ਬਰਖ਼ਾਸਤ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਜਾਰੀ ਹੈ। ਐਸ.ਐਚ.ਓ. ਸੁਨੀਤਾ ਰਾਣੀ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਐਸ.ਐਚ.ਓ. ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ । ਸੁਨੀਤਾ ਰਾਣਾ ਖ਼ਿਲਾਫ਼ ਇਹ ਕਾਰਵਾਈ 50,000 ਰੁਪਏ ਦੀ ਰਿਸ਼ਵਤ  ਲੈਣ ਦੇ ਦੋਸ਼ਾਂ ਦੇ ਮਾਮਲੇ ਵਿਚ ਕੀਤੀ ਗਈ ਹੈ। ਬਰਖਾਸਤਗੀ ਦੇ ਹੁਕਮ ਆਈ.ਜੀ.ਪੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਵੱਲੋਂ ਜਾਰੀ ਕੀਤਾ ਗਿਆ। 

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਕੋਟ ਈਸੇ ਖਾਂ ਦੀ ਐਸ.ਐਚ.ਓ. ਸੁਨੀਤਾ ਰਾਣੀ ਅਤੇ ਉਸ ਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਲੰਘੇ ਦਿਨੀਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ । ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਸੁਨੀਤਾ ਰਾਣੀ ਪਹਿਲਾਂ ਤੋਂ ਹੀ ਵਿਜੀਲੈਂਸ ਬਿਊਰੋ ਦੀ ਰਡਾਰ 'ਤੇ ਸੀ।