ਸ਼ੂਟਰ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਆਏ , ਪੁਲਸ ਨੇ ਮੁਕਾਬਲੇ ਮਗਰੋਂ ਕੀਤਾ ਗ੍ਰਿਫ਼ਤਾਰ। 

ਸ਼ੂਟਰ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਆਏ , ਪੁਲਸ ਨੇ ਮੁਕਾਬਲੇ ਮਗਰੋਂ ਕੀਤਾ ਗ੍ਰਿਫ਼ਤਾਰ। 

ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਗੈਂਗ ਦੇ ਦੋ ਸ਼ੂਟਰਾਂ ਨੂੰ ਪੂਰਬੀ ਦਿੱਲੀ ਦੇ ਮਯੂਰ ਵਿਹਾਰ ਕੋਲ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨਾਲ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਾਜਪ੍ਰੀਤ ਸਿੰਘ (35) ਅਤੇ ਵਰਿੰਦਰ ਸਿੰਘ (22) ਦੇ ਰੂਪ ਵਿਚ ਹੋਈ ਹੈ, ਜੋ ਕਿ ਪੰਜਾਬ ਗਾਇਕ ਐਲੀ ਮਾਂਗਟ ਦਾ ਕਤਲ ਕਰ ਆਏ ਸਨ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਦੌਰਾਨ ਦੋਸ਼ੀਆਂ ਨੇ 5 ਗੋਲੀਆਂ ਚਲਾਈਆਂ, ਜਿਸ ਵਿਚੋਂ 2 ਗੋਲੀਆਂ ਇਕ ਪੁਲਸ ਮੁਲਾਜ਼ਮ ਦੀ ਬੁਲੇਟ ਪਰੂਫ ਜੈਕੇਟ 'ਤੇ ਲੱਗੀ। ਜਵਾਬੀ ਕਾਰਵਾਈ ਵਿਚ ਪੁਲਸ ਨੇ 6 ਗੋਲੀਆਂ ਚਲਾਈਆਂ। ਮੁਕਾਬਲੇ ਦੌਰਾਨ ਦੋਸ਼ੀਆਂ ਵਿਚੋਂ ਇਕ ਵਰਿੰਦਰ ਸਿੰਘ ਦੇ ਸੱਜੇ ਪੈਰ 'ਚ ਗੋਲੀ ਲੱਗ ਗਈ। ਦੋਹਾਂ ਦੋਸ਼ੀਆਂ ਨੂੰ ਮੁਕਾਬਲੇ ਮਗਰੋਂ ਲਾਲ ਬਹਾਦੁਰ ਸਿੰਘ ਹਸਪਤਾਲ ਲਿਜਾਇਆ ਗਿਆ।

ਪੁਲਸ ਨੇ ਦੱਸਿਆ ਕਿ ਦੋਸ਼ੀਆਂ ਕੋਲ ਦੋ ਰਿਵਾਲਵਰ, 13 ਕਾਰਤੂਸ, ਇਕ ਹੱਥਗੋਲਾ ਅਤੇ ਇਕ ਚੋਰੀ ਦੀ ਮੋਟਰਸਾਈਕਲ ਜ਼ਬਤ ਕੀਤੀ ਗਈ। ਦੋਸ਼ੀਆਂ ਖਿਲਾਫ਼ ਕਤਲ ਦੀ ਕੋਸ਼ਿਸ਼, ਵਿਸਫੋਟਕ ਪਦਾਰਥ ਐਕਟ ਅਤੇ ਹਥਿਆਰ ਐਕਟ ਤਹਿਤ FIR ਦਰਜ ਕੀਤੀ ਗਈ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਪੁੱਛ-ਗਿੱਛ ਦੌਰਾਨ ਦੋਸ਼ੀਆਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੂੰ ਅਰਸ਼ਦੀਪ ਸਿੰਘ ਨੇ ਗਾਇਕ ਐਲੀ ਮਾਂਗਟ ਦਾ ਕਤਲ ਕਰਨ ਦਾ ਕੰਮ ਸੌਂਪਿਆ ਸੀ। ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਨੇ ਅਕਤੂਬਰ ਵਿਚ ਪੰਜਾਬ ਦੇ ਬਠਿੰਡਾ 'ਚ ਕਤਲ ਦੀ ਕੋਸ਼ਿਸ਼ ਕੀਤੀ ਪਰ ਅਸਫ਼ਲ ਰਹੇ ਕਿਉਂਕ ਮਾਂਗਟ ਘਰ ਨਹੀਂ ਸੀ।