- Updated: November 18, 2023 11:40 AM
ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਵਿਖੇ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਕੋਰ ਕਮੇਟੀ ਮੈਂਬਰ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਬਾਹਰਲੇ ਗੇਟ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂਅਤੇ ਗੇਟ ਦੇ ਦਰਵਾਜੇ ਵਿੱਚ ਗੋਲੀਆਂ ਲੱਗੀਆਂ ਦਿਖਾਈ ਵੀ ਦੇ ਰਹੀਆਂ ਹਨ।।
ਪ੍ਰਾਪਤ ਜਾਣਕਾਰੀ ਅਨੁਸਾਰ ਇੰਨ੍ਹਾਂ ਵਿਅਕਤੀਆਂ ਨੇ ਪਹਿਲਾਂ ਘਰ ਨੂੰ ਜਾਂਦੀ ਮੇਨ ਬਿਜਲੀ ਦੀ ਸਪਲਾਈ ਵਾਲੀ ਤਾਰ ਨੂੰ ਕੱਟ ਬਿਜਲੀ ਬੰਦ ਕਰ ਦਿੱਤੀ, ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੁੱਝ ਵੀ ਕੈਦ ਨਾ ਹੋ ਸਕੇ। ਇਸ ਮੌਕੇ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦ ਤੋਂ ਕਾਬੂ ਕੀਤਾ ਜਾਵੇ।ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਜਾਂਚ ਕਰ ਰਹੀ ਹੈ।