- Updated: May 18, 2024 05:01 PM
ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਰੈਲੀ 'ਚ ਗੋਲੀਆਂ ਚਲਾਈਆਂ ਹਨ ਜਿਸ ਨਾਲ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਅਨੁਸਾਰ ਅਜਨਾਲਾ 'ਚ ਔਜਲਾ ਵੱਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ ਤਾਂ ਕੁਝ ਲੋਕਾਂ ਵਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਗੁਰਜੀਤ ਸਿੰਘ ਔਜਲਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਸਮਰਥਕਾਂ ਦੀ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ, ਜਿਨ੍ਹਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਗੋਲੀ ਇੱਕ ਨੌਜਵਾਨ ਨੂੰ ਲੱਗੀ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦੇਈਏ ਇਹ ਰੈਲੀ ਅਜਨਾਲਾ ਦੇ ਇੱਕ ਪੈਲੇਸ ਵਿਖੇ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਕਾਂਗਰਸ ਆਗੂਆਂ ਤੇ ਵਰਕਰਾਂ ਵੱਲੋਂ ਕੀਤੀ ਗਈ ਸੀ । ਇਸ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਬਲਬੀਰ ਸਿੰਘ ਬੱਲ ਨੇ ਜਾਣਕਾਰੀ ਦਿੱਤੀ ਕਿ ਪਿੰਡ ਉਗਰ ਔਲਖ ਵਾਸੀ ਨੌਜਵਾਨ ਲਵਲੀ ਕੁਮਾਰ ਪੁੱਤਰ ਹਰਜਿੰਦਰ ਕੁਮਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ। ਜਦੋਂ ਕਿ ਉਸ ਦੇ ਹੋਰ ਇੱਕ ਸਾਥੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਕੀਤਾ ਗਿਆ ਅਤੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ ।