ਗੁਰਪੁਰਬ ਤੋਂ ਪਹਿਲਾਂ ਜਲੰਧਰ ’ਚ ਵੱਡੀ ਵਾਰਦਾਤ, ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਇਲਾਕਾ

ਗੁਰਪੁਰਬ ਤੋਂ ਪਹਿਲਾਂ ਜਲੰਧਰ ’ਚ ਵੱਡੀ ਵਾਰਦਾਤ, ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਇਲਾਕਾ

ਜਲੰਧਰ ਦੇ ਬੂਟਾ ਮੰਡੀ 'ਚ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਵਿਵਾਦ ਹੋਇਆ, ਜਿਸ ਵਿੱਚ ਸਲੀਮ ਨਾਮ ਦੇ ਇਕ ਵਿਅਕਤੀ ਦਾ ਭਰਾ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਲੀਮ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਉਸ ਦੇ ਭਰਾ 'ਤੇ ਗੋਲ਼ੀਆਂ ਚਲਾਈਆਂ ਗਈਆਂ ਹਨ। ਜ਼ਖ਼ਮੀ ਭਰਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।Image

ਪੀੜਤ ਨੇ ਦੱਸਿਆ ਕਿ ਚਾਚੇ ਦੇ ਪੁੱਤਰ ਦਾ ਝਗੜਾ ਹੋਇਆ ਸੀ। ਪਹਿਲਾਂ ਤਾਂ ਦੋਸਤ ਇਕੱਠੇ ਖੇਡ ਰਹੇ ਸਨ ਅਤੇ ਫਿਰ ਅਚਾਨਕ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਜਿਸ ਤੋਂ ਬਾਅਦ ਇਸ ਝਗੜੇ ਨੂੰ ਲੈ ਕੇ ਸਮਝੌਤਾ ਵੀ ਹੋ ਗਿਆ ਸੀ। ਇਸ ਘਟਨਾ ਨੂੰ ਲੈ ਕੇ ਦੂਜੇ ਪੱਖ ਦਾ ਨਾਹਰ ਅਤੇ ਸਾਹਿਲ ਸਮੇਤ ਦੂਜੀ ਧਿਰ ਦੇ ਚਾਰ ਮੈਂਬਰ ਪਹੁੰਚੇ ਅਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਭਰਾ ਜ਼ਖ਼ਮੀ ਹੋ ਗਿਆ। ਔਰਤ ਨੇ ਦੱਸਿਆ ਕਿ ਗਰਮੀਆਂ ਵਿਚ ਵੀ ਉਸ ਦੇ ਪੁੱਤਰ ਦੀ ਪਹਿਲਾਂ ਕੁੱਟਮਾਰ ਕੀਤੀ ਗਈ ਸੀ। 

ਜਿਸ ਤੋਂ ਬਾਅਦ ਦੂਜੇ ਪੱਖ ਨੇ ਮੁਆਫ਼ੀ ਮੰਗ ਲਈ ਸੀ ਅਤੇ ਮਾਮਲਾ ਵੀ ਖ਼ਤਮ ਹੋ ਗਿ ਸੀ ਪਰ ਅੱਜ ਉਨ੍ਹਾਂ ਨੇ ਫਿਰ ਤੋਂ ਬੇਟੇ ਨੂੰ ਘੇਰ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਅਦ ਉਸ ਨੇ ਘਰ ਜਾ ਕੇ ਘਟਨਾ ਬਾਰੇ ਭਰਾ ਨੂੰ ਦੱਸ ਰਿਹਾ ਸੀ ਕਿ ਇਸੇ ਦੌਰਾਨ ਉਸ 'ਤੇ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਪੀੜਤ ਦੇ ਅਨੁਸਾਰ ਗੋਲ਼ੀਆਂ ਦੇਸੀ ਪਿਸਤੌਲ ਤੋਂ ਚਲਾਈਆਂ ਗਈਆਂ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮੌਕੇ ਉਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਗੋਲ਼ੀਆਂ ਚੱਲਣ ਦੀ ਸੂਚਨਾ ਮਿਲੀ ਸੀ ਅਤੇ ਉਹ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਕਿਹਾ ਕਿ ਮੌਕੇ ਤੋਂ ਇਕ ਖੋਲ ਵੀ ਬਰਾਮਦ ਹੋਇਆ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਾ ਨਹੀਂ ਜਾਵੇਗਾ। ਦੋਵੇਂ ਧਿਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।