- Updated: October 10, 2022 09:13 PM
ਸੰਗਤ ’ਚ ਖ਼ਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਗੁਰਦੁਆਰਾ ਸਾਹਿਬ ਦੇ ਸੀਨੀਅਰ ਪ੍ਰਬੰਧਕ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ’ਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਗਿਣਤੀ ’ਚ ਸ਼ਰਧਾਲੂ ਕਿਵਾੜ ਬੰਦ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਹੁੰਚੇ।

ਇਸ ਦਰਮਿਆਨ ਸ਼ਰਧਾਲੂਆਂ ਦੀ ਸਹੂਲਤ ਲਈ ਸਿੱਖ ਸੇਵਕ ਗੁਰਦੁਆਰਾ ਕੰਪਲੈਕਸ ਤੋਂ ਬਰਫ਼ ਹਟਾਉਂਦੇ ਰਹੇ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਣ ਤੋਂ ਪਹਿਲਾਂ ਇਸ ਸਾਲ ਦਾ ‘ਸ਼ਬਦ-ਕੀਰਤਨ’ ਅਤੇ ਅਰਦਾਸ ਕੀਤੀ ਗਈ। ਰਾਗੀ ਜੱਥੇ ਵਲੋਂ ਦਰਬਾਰ ਹਾਲ ’ਚ ਮੌਜੂਦ ਸ਼ਰਧਾਲੂਆਂ ਨੂੰ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।

ਇਸ ਸਾਲ ਦੀ ਆਖ਼ਰੀ ਅਰਦਾਸ ਕਰ ਕੇ ਬੈਂਡ-ਵਾਜਿਆਂ ਦੀਆਂ ਧੁੰਨਾਂ ਨਾਲ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪ ਨੂੰ ਸੁਖਾਸਨ ਅਸਥਾਨ ’ਤੇ ਸ਼ੁਸ਼ੋਭਿਤ ਕਰ ਦਿੱਤਾ ਗਿਆ। ਇਸ ਵਾਰ 2.47 ਲੱਖ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਕੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ।
