CM ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਜਲੰਧਰ ਤੋਂ ਪਹੁੰਚੇਗੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

CM ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਜਲੰਧਰ ਤੋਂ ਪਹੁੰਚੇਗੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਦੂਜਾ ਦਿਨ ਹੈ। ਉਨ੍ਹਾਂ ਦੀ ਸ਼ੁਕਰਾਨਾ ਯਾਤਰਾ ਅੱਜ ਜਲੰਧਰ ਤੋਂ ਸ਼ੁਰੂ ਹੋਵੇਗੀ। ‘ਆਪ’ ਪਹਿਲੀ ਸਰਕਾਰ ਹੈ ਜੋ ਪੰਜਾਬ ਵਿਚ ਬੇਅਦਬੀ ਕਾਨੂੰਨ ਲੈ ਕੇ ਆਈ ਹੈ। ਇਸ ਦਾ ਸ਼ੁਕਰਾਨਾ ਕਰਨ ਲਈ ਸੀਐੱਮ ਜਲੰਧਰ ਪਹੁੰਚੇ ਹਨ ਤੇ ਸ਼ੁਕਰਾਨਾ ਯਾਤਰਾ ਕਰ ਰਹੇ ਹਨ।

ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਜਿਹੜਾ 13 ਅਪ੍ਰੈਲ 2026 ਨੂੰ ਬੇਅਦਬੀ ਖਿਲਾਫ ਕਾਨੂੰਨ ਬਣਾਇਆ ਗਿਆ ਹੈ ਉਸ ਮੁਤਾਬਕ ਹੁਣ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੁਲਜ਼ਮ ਨੂੰ 10 ਸਾਲ ਘੱਟੋ-ਘੱਟ ਸਜ਼ਾ ਤੇ ਨਾਲ ਹੀ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਗੁਰੂ ਸਾਹਿਬ ਦੀ ਆਪਣੇ ਘਰ ਵਿਚ ਹੀ ਰੱਖਿਆ ਨਹੀਂ ਕਰ ਸਕਦੇ ਤਾਂ ਹੋਰ ਕਿਸੇ ਕੋਲੋਂ ਕੀ ਉਮੀਦ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਨੂੰ ਲੈ ਕੇ ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀ ਮੰਗ ਸੀ ਜਿਸ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਪੂਰਾ ਕੀਤਾ ਹੈ। ਇਹ ਵੀ ਖਬਰ ਹੈ ਕਿ ਜਲੰਧਰ ਤੋਂ ਬਾਅਦ CM ਮਾਨ ਦੀ ਸ਼ੁਕਰਾਨਾ ਯਾਤਰਾ ਅੰਮ੍ਰਿਤਸਰ ਵੀ ਪਹੁੰਚੇਗੀ ਤੇ ਉਹ ਉਥੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਦੀ ਇਹ ਸ਼ੁਕਰਾਨਾ ਯਾਤਰਾ 9 ਮਈ ਨੂੰ ਸ੍ਰੀ ਫਤਿਹਗੜ੍ਹ ਵਿਚ ਇਹ ਯਾਤਰਾ ਵਿਚ ਖਤਮ ਹੋਵੇਗੀ। ਬੀਤੇ ਦਿਨੀਂ ਸੀਐੱਮ ਮਾਨ ਨੇ ਆਨੰਦਪੁਰ ਸਾਹਿਬ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਸੀ।