- Updated: November 04, 2024 02:18 PM
ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ 'ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਐਸਟੀਐਫ ਦੇ ਮੁਖੀ ਗੁਰਮੀਤ ਸਿੰਘ ਕੋਲੋਂ ਅਧਿਕਾਰੀ ਵਧੇਰੇ ਪੁੱਛਗਿੱਛ ਕਰ ਰਹੇ ਹਨ l