- Updated: September 27, 2024 04:40 PM
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਵਕੀਲਾਂ ਦੀ ਹੜਤਾਲ ਹੋਣ ਕਾਰਨ ਅੱਜ ਕੋਈ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਜਿਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 18 ਅਕਤੂਬਰ ਲਈ ਤੈਅ ਕੀਤੀ ਹੈ।