- Updated: August 28, 2023 11:27 PM
ਆਊਟਲੁੱਕ ਗਰੁੱਪ ਵੱਲੋਂ ਕਾਫ਼ੀ ਟੇਬਲ ਬੁੱਕ ‘ਸਿੱਖਸ ਐਂਡ ਮੋਦੀ: ਏ ਜਰਨੀ ਆਫ 9 ਯਿਅਰਜ਼’ ਰਿਲੀਜ਼ ਕੀਤੀ ਗਈ। ਇਸ ਬਾਰੇ ਇਕ ਸਮਾਗਮ ਦੌਰਾਨ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਡਾ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਦ੍ਰਿੜਤਾ ਨਾਲ ਨਿਆਂ ਪ੍ਰਦਾਨ ਕਰਕੇ ਮੁੱਖ ਧਾਰਾ ਵਿਚ ਲਿਆਂਦਾ ਹੈ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਵੱਖ-ਵੱਖ ਫ਼ੈਸਲਿਆਂ ਨੂੰ ਉਜਾਗਰ ਕਰਦਿਆਂ ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਲਈ ਜੋ ਕੀਤਾ ਹੈ, ਉਹ ਅੱਜ ਤਕ ਕਿਸੇ ਹੋਰ ਆਗੂ ਨੇ ਨਹੀਂ ਕੀਤਾ।
ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਭਾਜਪਾ ਪ੍ਰਧਾਨ ਨੇ ਕਿਹਾ, "30 ਸਾਲਾਂ ਤੋਂ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਨਾ ਹੀ ਕੋਈ ਕਾਰਵਾਈ ਹੋਈ। ਸਿਆਸੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮਿਲਦੀ ਰਹੀ।" ਹਾਲਾਂਕਿ, ਮੋਦੀ ਸਰਕਾਰ ਨੇ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਅਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ, "33 ਸਾਲਾਂ ਬਾਅਦ, ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਦ੍ਰਿੜ ਇਰਾਦੇ ਨਾਲ, ਮੋਦੀ ਨੇ ਸਿੱਖ ਕੌਮ ਨੂੰ ਇਨਸਾਫ਼ ਦਿਵਾਇਆ ਹੈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਹੈ।"