- Updated: June 09, 2023 09:15 PM
ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਕਰ ਰਹੇ ਭਾਈ ਜੰਗ ਸਿੰਘ ਨੇ ਅਟਾਰੀ ਸਰਹੱਦ ’ਤੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਪਾਕਿਸਤਾਨ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਜਾਣਗੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਜਥੇ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ।