ਕੈਥਲ ''ਚ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਦੀ ਕੀਤੀ ਕੁੱਟਮਾਰ,ਮਾਮਲਾ ਦਰਜ

ਕੈਥਲ ''ਚ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਦੀ ਕੀਤੀ ਕੁੱਟਮਾਰ,ਮਾਮਲਾ ਦਰਜ

ਹਰਿਆਣਾ ਦੇ ਕੈਥਲ ’ਚ ਇਕ ਸਿੱਖ ਵਿਅਕਤੀ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਹ ਆਪਣੇ ਸਕੂਟਰ 'ਤੇ ਘਰ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ 'ਖਾ-ਲਿ-ਸ-ਤਾ-ਨੀ' ਕਹਿਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ’ਚ ਸਿਵਲ ਲਾਈਨ ਥਾਣੇ ’ਚ ਐਫਆਈਆਰ ਨੰਬਰ 245 ਦਰਜ ਕੀਤੀ ਗਈ ਹੈ। ਜਿਸ ’ਚ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਵੀ ਲਗਾਈ ਸੀ।

ਇਸ ਘਟਨਾ ’ਚ ਆਈਪੀਸੀ ਦੀ ਧਾਰਾ 295ਏ, 323, 34, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਹਾਦਸੇ ਵਿਚ ਪੀੜਤ ਸੁਖਵਿੰਦਰ ਸਿੰਘ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਨੇ ਦੋਸ਼ ਲਾਇਆ ਕਿ ਸੋਮਵਾਰ ਰਾਤ ਉਸ 'ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਇੱਥੇ ਇਕ ਰੇਲਵੇ ਕਰਾਸਿੰਗ 'ਤੇ ਰੇਲਗੱਡੀ ਦੀ ਉਡੀਕ ਕਰ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਕਰਾਸਿੰਗ ਫਾਟਕ ਖੁੱਲ੍ਹਣ ਤੋਂ ਬਾਅਦ ਜਦੋਂ ਵਾਹਨ ਲੰਘਣ ਲੱਗੇ ਤਾਂ ਉਕਤ ਵਿਅਕਤੀ ਅਤੇ ਦੋ ਨੌਜਵਾਨਾਂ ਵਿਚਕਾਰ ਬਹਿਸ ਹੋ ਗਈ ਅਤੇ ਮਾਮਲਾ ਵਧ ਗਿਆ ਅਤੇ ਦੋਵਾਂ ਵਿਚਕਾਰ ਲੜਾਈ ਹੋ ਗਈ।

ਬੀਤੇ ਦਿਨੀਂ ਮੰਗਲਵਾਰ ਪੱਤਰਕਾਰਾਂ ਨੂੰ  ਹਸਪਤਾਲ ’ਚ  ਦੱਸਿਆ ਕਿ 2 ਨੌਜਵਾਨਾਂ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਅਤੇ ਮੈਨੂੰ ਖਾਲਿਸਤਾਨੀ ਕਿਹਾ। ਇਕ ਵਿਅਕਤੀ ਨੇ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਮੇਰੇ 'ਤੇ ਇੱਟ ਮਾਰ ਦਿੱਤੀ। ਪੀੜਤ ਨੇ ਦੱਸਿਆ ਕਿ ਕੁਝ ਲੋਕਾਂ ਨੇ ਦਖ਼ਲ ਦੇ ਕੇ ਉਸ ਨੂੰ 2 ਨੌਜਵਾਨਾਂ ਤੋਂ ਬਚਾਇਆ, ਜੋ ਮੌਕੇ ਤੋਂ ਫ਼ਰਾਰ ਹੋ ਗਏ। ਵਿਅਕਤੀ ਨੇ ਦਾਅਵਾ ਕੀਤਾ ਕਿ ਉਹ ਨਹੀਂ ਜਾਣਦਾ ਸੀ ਕਿ ਨੌਜਵਾਨ ਕੌਣ ਸਨ। ਉਸ ਆਦਮੀ ਨੇ ਕਿਹਾ, 'ਮੈਂ ਮੋਟਰਸਾਈਕਲ ਦੀ ਨੰਬਰ ਪਲੇਟ ਠੀਕ ਤਰ੍ਹਾਂ ਨਹੀਂ ਦੇਖ ਸਕਿਆ |ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕਰਕੇ FIR ਦਰਜ ਕਰ ਲਈ ਹੈ।