ਸਿਮਰਜੀਤ ਬੈਂਸ ਨੂੰ ਜਬਰ-ਜ਼ਿਨਾਹ ਮਾਮਲੇ ''ਚ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ ਹੁਣ ਸੁਣਵਾਈ 4 ਜਨਵਰੀ ਤਕ ਹੋਇ ਮੁਲਤਵੀ। 

ਸਿਮਰਜੀਤ ਬੈਂਸ ਨੂੰ ਜਬਰ-ਜ਼ਿਨਾਹ ਮਾਮਲੇ ''ਚ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ ਹੁਣ ਸੁਣਵਾਈ 4 ਜਨਵਰੀ ਤਕ ਹੋਇ ਮੁਲਤਵੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ ਹੈ। ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ’ਤੇ ਇਕ ਵਿਧਵਾ ਨੇ ਦੋਸ਼ ਲਾਇਆ ਸੀ ਕਿ ਬੈਂਸ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਘਰੇਲੂ ਝਗੜੇ ਵਿਚ ਮਦਦ ਦਾ ਭਰੋਸਾ ਦੇ ਕੇ ਵਾਰ-ਵਾਰ ਰੇਪ ਕਰਦਿਆਂ ਬਲੈਕਮੇਲ ਕੀਤਾ। ਪੁਲਸ ਨੇ ਅਦਾਲਤ ਦੇ ਹੁਕਮਾਂ ’ਤੇ ਹੀ ਬੈਂਸ ਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਬੈਂਸ ਜੇਲ ਵਿਚ ਹਨ।