ਪਿਤਾ ਦੇ ਦੇਹਾਂਤ ਤੋਹ ਬਾਅਦ ਸੋਸ਼ਲ ਮੀਡੀਆ ’ਤੇ ਗਾਇਕਾ ਸੁਨੰਦਾ ਸ਼ਰਮਾ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪਿਤਾ ਦੇ ਦੇਹਾਂਤ ਤੋਹ ਬਾਅਦ ਸੋਸ਼ਲ ਮੀਡੀਆ ’ਤੇ ਗਾਇਕਾ ਸੁਨੰਦਾ ਸ਼ਰਮਾ ਨੇ ਸਾਂਝੀ ਕੀਤੀ ਭਾਵੁਕ ਪੋਸਟ

ਗਾਇਕਾ ਸੁਨੰਦਾ ਸ਼ਰਮਾ ਦੇ ਫ਼ੈਨਜ਼ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਸੁਨੰਦਾ ਸ਼ਰਮਾ ਦੇ ਪਿਤਾ ਦਾ 1 ਮਾਰਚ ਨੂੰ ਦੇਹਾਂਤ ਹੋ ਗਿਆ ਸੀ। ਅੱਜ ਸੁਨੰਦਾ ਸ਼ਰਮਾ ਨੇ ਪਿਤਾ ਦੇ ਦੇਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇਕ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਆਖਰੀ ਵਾਰ ਜਦੋਂ ਤੁਹਾਨੂੰ ਮੈਂ ਦੇਖਿਆ ਸੀ ਤਾਂ ਮੈਨੂੰ ਤੁਹਾਨੂੰ ਕੱਸ ਕੇ ਅਤੇ ਲੰਬੇ ਸਮੇਂ ਤੱਕ ਜੱਫੀ ਪਾਉਣੀ ਚਾਹੀਦੀ ਸੀ 💔।’’ ਜ਼ਿਕਰਯੋਗ ਹੈ ਕਿ ਗਾਇਕਾ ਦੇ ਪਿਤਾ ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਸਨ ।

                      Image

ਦੱਸਣਯੋਗ ਹੈ ਕਿ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇਕ ਹੈ। ਉਸ ਨੇ ਬਹੁਤ ਹੀ ਥੋੜ੍ਹੇ ਸਮੇਂ 'ਚ ਇੰਡਸਟਰੀ 'ਚ ਅਤੇ ਲੋਕਾਂ ਦੇ ਦਿਲਾਂ 'ਚ ਖ਼ਾਸ ਜਗ੍ਹਾ ਬਣਾਈ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਉਸ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ।