ਮਨੀਸ਼ ਸਿਸੋਦੀਆ ਦੀ ਮਨੀ ਲਾਂਡਰਿੰਗ ਮਾਮਲੇ ''ਚ ਇਕ ਜੂਨ ਤੱਕ ਵਧੀ ਹਿਰਾਸਤ

ਮਨੀਸ਼ ਸਿਸੋਦੀਆ ਦੀ ਮਨੀ ਲਾਂਡਰਿੰਗ ਮਾਮਲੇ ''ਚ ਇਕ ਜੂਨ ਤੱਕ ਵਧੀ ਹਿਰਾਸਤ

ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਦੀ ਮਿਆਦ ਇਕ ਜੂਨ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਅਧਿਕਾਰੀਆਂ ਨੂੰ 'ਆਪ' ਨੇਤਾ ਨੂੰ ਜੇਲ੍ਹ 'ਚ ਕਿਤਾਬਾਂ ਨਾਲ ਹੀ ਇਕ ਕੁਰਸੀ ਅਤੇ ਮੇਜ ਉਪਲੱਬਧ ਕਰਵਾਉਣ 'ਤੇ ਵਿਚਾਰ ਕਰਨ ਦਾ ਵੀ ਨਿਰਦੇਸ਼ ਦਿੱਤਾ। ਜਦੋਂ ਸਿਸੋਦੀਆ ਨੂੰ ਕੋਰਟ ਰੂਮ ਤੋਂ ਬਾਹਰ ਲਿਆਂਦਾ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਦਿੱਲੀ ਦੇ ਸੇਵਾਵਾਂ ਦੇ ਮਾਮਲੇ 'ਤੇ ਕੇਂਦਰ ਦੇ ਆਰਡੀਨੈਂਸ 'ਤੇ ਇਕ ਬਿੱਲ ਲਿਆਏ ਜਾਣ ਦੇ ਸੰਦਰਭ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ 'ਚ ਭਰੋਸਾ ਨਹੀਂ ਕਰਦੇ ਹਨ।''

ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਨੇ ਦੋਸ਼ ਲਗਾਇਆ,''ਮੋਦੀ ਬਹੁਤ ਹੰਕਾਰੀ ਹੋ ਗਏ ਹਨ।'' ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਆਬਕਾਰੀ ਨੀਤੀ ਲਾਗੂ ਕੀਤੀ ਸੀ ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਰਮਿਆਨ ਸਤੰਬਰ 2022 'ਚ ਇਹ ਨੀਤੀ ਰੱਦ ਕਰ ਦਿੱਤੀ ਸੀ। ਸਿਸੋਦੀਆ ਇਸ ਸੰਬੰਧ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਮਾਮਲਿਆਂ 'ਚ ਦੋਸ਼ੀ ਹਨ।