SIT ਨੇ ਮੁੜ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਸੰਮਨ

SIT ਨੇ ਮੁੜ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਸੰਮਨ

ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸੰਮਨ ਭੇਜ ਕੇ ਤਲਬ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲੇ ਦੇ ਚੱਲਦੇ ਬਿਕਰਮ ਮਜੀਠੀਆ ਨੂੰ 18 ਜੁਲਾਈ ਨੂੰ ਪਟਿਆਲਾ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਐੱਸ. ਆਈ. ਟੀ. ਨੇ ਇਹ ਸੰਮਨ ਵਾਪਸ ਲੈ ਲਏ ਸਨ। ਅੱਜ ਫਿਰ ਐੱਸ. ਆਈ. ਟੀ. ਨੇ ਨਵੇਂ ਸਿਰਿਓਂ ਮਜੀਠੀਆ ਨੂੰ ਤਲਬ ਕਰ ਲਿਆ ਹੈ।