- Updated: January 29, 2024 12:20 PM
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਐੱਸ. ਆਈ. ਟੀ. ਵਲੋਂ ਨਸ਼ਾ ਤਸਕਰੀ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਹੁਣ ਐੱਸ. ਆਈ. ਟੀ. ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਐੱਸ. ਆਈ. ਟੀ. ਨੇ ਮਜੀਠੀਆ ਦੇ 4 ਕਰੀਬੀਆਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਮਜੀਠੀਆ ਦੇ ਸਾਬਕਾ ਪੀ. ਏ, ਓ. ਐੱਸ. ਡੀ., ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬੁੱਧ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਉਨ੍ਹਾਂ ਤੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਮਾਮਲੇ 'ਚ ਨਵੀਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਹੁਣ ਐੱਸ. ਆਈ. ਟੀ. ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀ. ਆਈ. ਜੀ. ਐੱਚ. ਐੱਸ. ਭੁੱਲਰ ਨੂੰ ਦਿੱਤੀ ਗਈ ਹੈ। ਮਜੀਠੀਆ ਨੂੰ 15 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਐੱਸ. ਆਈ. ਟੀ. ਵਲੋਂ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਗਏ ਹਨ, ਹਾਲਾਂਕਿ ਮਜੀਠੀਆ ਇਸ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ।