- Updated: September 30, 2026 12:48 PM
ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੇ ਸਬੰਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤੇ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਮਾਮਲੇ ਵਿੱਚ ਜਗਦੀਸ਼ ਭੋਲਾ ਨੂੰ ਵੀ ਸੰਮਨ ਭੇਜੇ ਗਏ ਹਨ।
ਇਸ ਗੱਲ ਦੀ ਸੰਭਾਵਨਾ ਹੈ ਕਿ ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਮਾਮਲਾ ਪੰਜਾਬ ਦੇ ਸਭ ਤੋਂ ਚਰਚਿਤ ਡਰੱਗ ਮਾਮਲਿਆਂ 'ਚੋਂ ਇਕ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ 2013 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਸ ਦੇ ਬਿਆਨਾਂ ਦੇ ਆਧਾਰ 'ਤੇ ਮਜੀਠੀਆ ਤੋਂ ਵੀ ਪੁੱਛਗਿੱਛ ਹੋਈ ਸੀ। ਮਜੀਠੀਆ ਨੂੰ ਇਸ ਮਾਮਲੇ 'ਚ 2021 'ਚ ਨਾਮਜ਼ਦ ਕੀਤਾ ਗਿਆ ਸੀ। ਜਗਦੀਸ਼ ਭੋਲਾ ਇਸ ਪੂਰੇ ਮਾਮਲੇ 'ਚ ਇਕ ਪ੍ਰਮੁੱਖ ਨਾਂ ਰਿਹਾ ਹੈ।