ਪਿਤਾ ਦਾ ਪੁੱਤਰ ਵੱਲੋਂ ਕਤਲ, ਮੋਗਾ ਦੇ ਪੌਸ਼ ਇਲਾਕੇ ਤਾਂਗੇ ਵਾਲੀ ਗਲੀ ਵਿੱਚ ਵਾਪਰੀ ਘਟਨਾ

ਪਿਤਾ ਦਾ ਪੁੱਤਰ ਵੱਲੋਂ ਕਤਲ, ਮੋਗਾ ਦੇ ਪੌਸ਼ ਇਲਾਕੇ ਤਾਂਗੇ ਵਾਲੀ ਗਲੀ ਵਿੱਚ ਵਾਪਰੀ ਘਟਨਾ

ਮੋਗਾ ਦੇ ਪੌਸ਼ ਇਲਾਕੇ ਤਾਂਗੇ ਵਾਲੀ ਗਲੀ ਵਿੱਚ ਬੀਤੀ ਦੇਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਪੁੱਤਰ ਵੱਲੋਂ ਨਸ਼ੇ ਦੀ ਹਾਲਤ ਵਿੱਚ ਆਪਣੇ 70 ਸਾਲਾ ਪਿਤਾ ਕੁਲਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।