ਫਿਰ ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ, ਸੁਰੱਖਿਆ ਏਜੰਸੀਆਂ Alert ਤੇ 

ਫਿਰ ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ, ਸੁਰੱਖਿਆ ਏਜੰਸੀਆਂ Alert ਤੇ 

ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਦੇਰ ਰਾਤ ਇੱਕ ਹੋਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਦੱਸ ਦੇਈਏ ਕੱਲ੍ਹ ਤੋਂ ਲੈ ਕੇ ਹੁਣ ਤੱਕ 3 ਧਮਕੀਆਂ ਮਿਲ ਚੁੱਕਿਆ ਹਨ ਅਤੇ ਇਹ 8ਵੀਂ ਵਾਰ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਲਚਲ ਮਚ ਗਈ ਹੈ।

ਐਸਜੀਪੀਸੀ ਨੇ ਤੁਰੰਤ ਹੀ ਇਸ ਈ-ਮੇਲ ਦੀ ਜਾਣਕਾਰੀ ਸੁਰੱਖਿਆ ਏਜੰਸੀਆਂ ਨੂੰ ਦਿੱਤੀ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਰ-ਵਾਰ ਆ ਰਹੀਆਂ ਇਨ੍ਹਾਂ ਧਮਕੀਆਂ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਨੇ ਈ-ਮੇਲ ਭੇਜਣ ਵਾਲੇ ਦੀ ਪਛਾਣ ਲਈ ਟੈਕਨੀਕਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਪੂਰੇ ਸੂਬੇ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੁਲਸ ਨੇ ਫਰੀਦਾਬਾਦ ਤੋਂ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਹਿਰਾਸਤ 'ਚ ਲੈਣ ਦਾ ਦਾਅਵਾ ਕੀਤਾ ਹੈ।ਪੁਲਸ ਵੱਲੋਂ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 18 ਜੁਲਾਈ ਦੌਰਾਨ ਧਮਕੀ ਭਰੀਆਂ ਈ-ਮੇਲ ਪ੍ਰਾਪਤ ਹੋਈਆਂ ਹਨ।