- Updated: April 15, 2026 01:47 PM
ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਭਿਆਨਕ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ।
CM ਭਗਵੰਤ ਮਾਨ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਿੰਡ ਪੈਨ ਮਾਜਰੀ ਨੇੜੇ ਪਲਟਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ। ਇਸ ਭਿਆਨਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਜਾਨ ਚਲੇ ਜਾਣ ਦਾ ਸੁਣ ਕੇ ਮਨ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਮੁਸ਼ਕਲ ਦੇ ਇਸ ਸਮੇਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਬਹੁਤ ਧੰਨਵਾਦ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
PM ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ- ” ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਹਿੰਮਤਪੁਰਾ ਨੇੜੇ ਬੱਸ ਵਿੱਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿੱਚ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਪਲਟਣ ਤੋਂ ਬਾਅਦ ਉਸ ਵਿਚ ਅਚਾਨਕ ਕਰੰਟ ਆ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। 12 ਜ਼ਖਮੀਆਂ ਨੂੰ ਮੋਰਿੰਡਾ ਅਤੇ 9 ਨੂੰ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ। ਬੱਸ ਨੂੰ ਸਾਈਡ ‘ਤੇ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਬੱਸ ਵਿੱਚ ਸਵਾਰ ਸ਼ਰਧਾਲੂ ਬੱਸੀ ਪਠਾਣਾ ਨੇੜੇ ਪਿੰਡ ਮੈਣ ਮਾਜਰੀ ਦੇ ਸਨ।
SSP ਡਾ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਵਾਪਰਿਆ। ਮੈਣ ਮਾਜਰਾ ਪੁਲ ਵਿਚ ਜਿਥੇ ਸ਼ਰਧਾਲੂਆਂ ਨੇ ਉਤਰਨਾ ਸੀ ਉਹ ਸਿਰਫ 1.5 ਕਿਲੋਮੀਟਰ ਦੀ ਦੂਰੀ ‘ਤੇ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਨਿਵਾਸੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪਿੰਡ ਵਾਸੀਆਂ ਨੇ ਬਚਾਅ ਕਾਰਜ ਵਿੱਚ ਸਹਾਇਤਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ। ਸੀਨੀਅਰ ਪੁਲਿਸ ਅਧਿਕਾਰੀ ਰਾਤ ਨੂੰ ਮੌਕੇ ‘ਤੇ ਪਹੁੰਚੇ। ਪਿੰਡ ਵਾਸੀਆਂ ਨੇ ਵੀ ਬਚਾਅ ਕਾਰਜ ਵਿੱਚ ਸਹਾਇਤਾ ਕੀਤੀ।