- Updated: December 07, 2023 01:53 PM
ਸ਼੍ਰੀਲੰਕਾ ਦੇ ਜਲ ਖੇਤਰ ਵਿਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ ਵਿਚ ਘੱਟ ਤੋਂ ਘੱਟ 21 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਚਾਰ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਗਿਆ। ਸ਼੍ਰੀਲੰਕਾਈ ਨੇਵੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਬੁੱਧਵਾਰ ਨੂੰ ਮੰਨਾਰ ਅਤੇ ਕੋਵਿਲਨ ਦੇ ਉੱਤਰ-ਪੂਰਬੀ ਜਲ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਨੇਵੀ ਨੇ ਕਿਹਾ ਕਿ 2023 ਵਿੱਚ ਉਨ੍ਹਾਂ ਨੇ ਸ਼੍ਰੀਲੰਕਾ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਲਈ 195 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ। ਭਾਰਤੀ ਮਛੇਰਿਆਂ ਨੂੰ ਅਕਸਰ ਕਥਿਤ ਤੌਰ 'ਤੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਪਾਰ ਕਰਨ ਅਤੇ ਸ਼੍ਰੀਲੰਕਾ ਦੇ ਪਾਣੀਆਂ ਵਿੱਚ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।