- Updated: April 01, 2023 04:31 PM
ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ਼ AAP ਸਰਕਾਰ ਨੇ ਸਖ਼ਤ ਰੁਖ਼ ਅਪਨਾਇਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ 'ਚ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਸੂਲੀ ਦੀ ਸ਼ਿਕਾਇਤ ਲਈ ਇਕ ਈ-ਮੇਲ EMOfficepunjab@gmail.com ਲਾਂਚ ਕੀਤੀ ਹੈ। ਇਸ 'ਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਮੈਨੇਜਮੈਂਟ ਖਿਲਾਫ਼ ਮਨਮਰਜ਼ੀ ਨਾਲ ਫੀਸ ਵਸੂਲੀ 'ਤੇ ਸ਼ਿਕਾਇਤ ਦਰਜ ਕਰਵਾ ਸਕਣਗੇ। ਹਰੇਕ ਸ਼ਿਕਾਇਤ ਦਾ ਨੋਟਿਸ ਸਿੱਖਿਆ ਮੰਤਰੀ ਖੁ਼ਦ ਲੈਣਗੇ।