ਭੂਚਾਲ ਦੇ ਤੇਜ਼ ਝਟਕੇ ਲੱਗੇ ਦਿੱਲੀ-NCR ''ਚ, ਯੂਪੀ, ਬਿਹਾਰ ਵੀ ਹਿੱਲਿਆ

  ਭੂਚਾਲ ਦੇ ਤੇਜ਼ ਝਟਕੇ ਲੱਗੇ ਦਿੱਲੀ-NCR ''ਚ, ਯੂਪੀ, ਬਿਹਾਰ ਵੀ ਹਿੱਲਿਆ

ਦੇਰ ਰਾਤ ਨਵੀਂ ਦਿੱਲੀ-ਐੱਨਸੀਆਰ ਤੇ ਆਸ-ਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਯੂਪੀ, ਬਿਹਾਰ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੀ ਤੀਬਰਤਾ 6.1 ਸੀ।

                            Image

ਜਾਣਕਾਰੀ ਮੁਤਾਬਕ ਰਾਤ 11.32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲਖਨਊ 'ਚ ਵੀ ਲੋਕ ਘਰਾਂ 'ਚੋਂ ਬਾਹਰ ਆ ਗਏ। ਲੋਕਾਂ ਨੇ ਦੱਸਿਆ ਕਿ ਉਹ ਸੌਣ ਦੀ ਤਿਆਰੀ ਕਰ ਰਹੇ ਸਨ ਕਿ ਅਚਾਨਕ ਪੱਖੇ ਹਿੱਲਣ ਲੱਗੇ ਤਾਂ ਉਹ ਬਾਹਰ ਭੱਜੇ। ਲੋਕਾਂ ਨੇ ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ।