- Updated: October 15, 2026 11:24 AM
ਮਾਨਸਾ ਵਿਚ ਕੀਤੇ ਗਏ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭੋਗਪੁਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ।
ਭੋਗਪੁਰ ਦੇ ਮੁੱਖ ਬਾਜ਼ਾਰਾਂ 'ਚ ਦੁਕਾਨਾਂ ਦੇ ਸ਼ਟਰ ਬੰਦ ਰਹਿਣ ਕਾਰਨ ਬਾਜ਼ਾਰਾਂ 'ਚ ਸੁੰਨ ਪਸਰੀ ਰਹੀ। ਇਸੇ ਤਰ੍ਹਾਂ ਕੌਮੀ ਮਾਰਗ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਸੰਨਾਟਾ ਛਾਇਆ ਰਿਹਾ ਅਤੇ ਸੜਕੀ ਆਵਾਜਾਈ ਕਾਫ਼ੀ ਘੱਟ ਨਜ਼ਰ ਆਈ। ਬੰਦ ਦੇ ਸੱਦੇ ਕਾਰਨ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਠੱਪ ਰਹੀਆਂ। ਵੱਖ-ਵੱਖ ਜਥੇਬੰਦੀਆਂ ਵੱਲੋਂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਇਸ ਸੱਦੇ ਦਾ ਅਸਰ ਭੋਗਪੁਰ ਦੇ ਬਾਜ਼ਾਰਾਂ ਅਤੇ ਸੜਕਾਂ ’ਤੇ ਸਪੱਸ਼ਟ ਵਿਖਾਈ ਦਿੱਤਾ।