ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਧਰਨੇ ਦੇ ਛੇਵੇਂ ਦਿਨ ਪੁਲਿਸ ਤੇ ਸਟੂਡੈਂਟਸ ਹੋਏ ਆਹਮੋ-ਸਾਹਮਣੇ

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਧਰਨੇ ਦੇ ਛੇਵੇਂ ਦਿਨ ਪੁਲਿਸ ਤੇ ਸਟੂਡੈਂਟਸ ਹੋਏ ਆਹਮੋ-ਸਾਹਮਣੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਵੀਸੀ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਵਿਦਿਆਰਥੀ ਜਥੇਬੰਦੀਆਂ ਨੇ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ।

ਵਿਦਿਆਰਥੀਆਂ ਵੱਲੋਂ ਘਿਰਾਓ ਲਈ ਅੱਗੇ ਵਧਣ ਦੌਰਾਨ ਮੌਕੇ ’ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਕੁਝ ਵਿਦਿਆਰਥੀਆਂ ਦੇ ਸੱਟਾਂ ਲੱਗਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਮਾਹੌਲ ਨੂੰ ਸ਼ਾਂਤ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵੀ ਦਖ਼ਲ ਦਿੱਤਾ ਗਿਆ। ਇਸ ਦੌਰਾਨ ਡੀਨ ਅਕਾਦਮਿਕ ਵੱਲੋਂ ਵਿਦਿਆਰਥੀਆਂ ਤੋਂ ਮੁਆਫ਼ੀ ਮੰਗੀ ਗਈ, ਜਿਸ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ ਅਤੇ ਵਿਦਿਆਰਥੀਆਂ ਨੇ ਆਪਣਾ ਘਿਰਾਓ ਦਾ ਪ੍ਰੋਗਰਾਮ ਸਮਾਪਤ ਕਰ ਦਿੱਤਾ।ਵਿਦਿਆਰਥੀ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਧਰਨਾ ਜਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ।