- Updated: February 23, 2026 04:40 PM
ਮਹਿਲ ਕਲਾਂ ਤੇ ਧੂਰੀ ਹਲਕਿਆਂ 'ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਇਨ੍ਹਾਂ ਵਿੱਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਜੀ ਆਇਆ ਆਖਣ ਦੇ ਨਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਵਿਰੋਧੀਆਂ ਦੀਆ ਚਾਲਾਂ ਨੂੰ ਸਮਝਣ ਤੋਂ ਬਾਅਦ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ ਲਹਿਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ ਜੋ ਕਿ ਪੰਜਾਬੀਆਂ ਦੀ ਆਪਣੀ ਸਰਕਾਰ ਹੋਵੇਗੀ।