- Updated: November 24, 2026 01:01 PM
ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋਣ ਜਾ ਰਹੇ ਹਨ। ਇਸ ਦੇ ਐਲਾਨ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਗਈ। ਇਸ ਵਿਚ ਅਮਿਤ ਸ਼ਾਹ, ਨਿਤਿਨ ਨਬੀਨ, ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਤੋਂ ਇਲਾਵਾ ਹੋਰ ਵੱਡੇ ਆਗੂ ਸ਼ਾਮਲ ਸਨ, ਸਾਰੇ ਆਗੂਆਂ ਵੱਲੋਂ ਸੁਖਬੀਰ ਬਾਦਲ ਦਾ ਸਵਾਗਤ ਕੀਤਾ ਗਿਆ।