ਮਨਜੀਤ ਸਿੰਘ ਮਦਨੀਪੁਰ ਨੂੰ ਸੁਖਬੀਰ ਬਾਦਲ ਨੇ ਲਾਇਆ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ

ਮਨਜੀਤ ਸਿੰਘ ਮਦਨੀਪੁਰ ਨੂੰ ਸੁਖਬੀਰ ਬਾਦਲ ਨੇ ਲਾਇਆ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਆਗੂ ਮਨਜੀਤ ਸਿੰਘ ਮਦਨੀਪੁਰ ਨੂੰ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਮਨਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਹਨ।

ਮਦਨੀਪੁਰ ਸ਼੍ਰੋਮਣੀ ਅਕਾਲੀ ਦਲ 'ਚ ਖੰਨਾ ਜ਼ਿਲ੍ਹੇ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਹੋਣ ਤੋਂ ਇਲਾਵਾ 2 ਵਾਰ ਆਪਣੇ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮਦਨੀਪੁਰ ਪਾਇਲ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਹ ਜਾਣਕਾਰੀ ਸੁਖਬੀਰ ਬਾਦਲ ਵੱਲੋਂ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਹੈ।