ਸੰਜੀਵ ਤਲਵਾੜ ਨੂੰ ਸੁਖਬੀਰ ਬਾਦਲ ਨੇ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ

ਸੰਜੀਵ ਤਲਵਾੜ ਨੂੰ ਸੁਖਬੀਰ ਬਾਦਲ ਨੇ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜੱਥਾ ਹੁਸ਼ਿਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਸੰਜੀਵ ਤਲਵਾੜ ਨੂੰ ਇਹ ਅਹਿਮ ਜ਼ਿੰਮੇਵਾਰੀ ਹੁਸ਼ਿਆਰਪੁਰ ਸ਼ਹਿਰੀ ਖੇਤਰ ’ਚ ਪਾਰਟੀ ਦੇ ਮਾਲੀ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੌਂਪੀ ਗਈ ਹੈ।

ਸੰਜੀਵ ਤਲਵਾੜ ਪਹਿਲਾਂ ਹੀ ਹਲਕਾ ਹੁਸ਼ਿਆਰਪੁਰ ਤੋਂ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਸ ਨਾਲ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ ਅਤੇ ਸ਼ਹਿਰੀ ਖੇਤਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ।