- Updated: July 07, 2026 10:16 AM
11 ਸਾਲ ਪੁਰਾਣੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਉਹ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ’ਤੇ ਰਹਿ ਸਕਣਗੇ। ਅਦਾਲਤ ਨੇ ਉਨ੍ਹਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਹ 18 ਜੁਲਾਈ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤ ਆਉਣ।
ਉਨ੍ਹਾਂ ਦੇ ਵਕੀਲ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਾਪਤ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰ ਕੇ ਦੇਸ਼ ਦਾ ਨਾਂ ਜਨਤਕ ਨਹੀਂ ਕੀਤਾ ਜਾ ਸਕਦਾ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਯਾਤਰਾ ਸਬੰਧੀ ਅਰਜ਼ੀ ਮਨਜ਼ੂਰ ਕਰ ਲਈ।