- Updated: April 09, 2026 06:47 PM
ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੀ ਸਿਆਸਤ 'ਚ ਇਕ ਵੱਡਾ ਫੇਰਬਦਲ ਕਰਦਿਆਂ ਸ. ਹਰਕੇਸ਼ ਸਿੰਘ ਮੋਹਰੀ ਨੂੰ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਫੈਸਲਾ ਹਰਿਆਣਾ ਇਕਾਈ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਅਤੇ ਰਾਜ ਦੇ ਆਬਜ਼ਰਵਰ ਬਲਵਿੰਦਰ ਸਿੰਘ ਭੂੰਦੜ ਦੀ ਸਿਫਾਰਸ਼ ਤੋਂ ਬਾਅਦ ਲਿਆ ਹੈ।

ਸੁਖਬੀਰ ਬਾਦਲ ਨੇ ਮੋਹਰੀ ਨੂੰ ਪਾਰਟੀ ਦਾ ਮਿਹਨਤੀ ਅਤੇ ਵਚਨਬੱਧ ਸਿਪਾਹੀ ਦੱਸਦਿਆਂ ਉਮੀਦ ਜਤਾਈ ਹੈ ਕਿ ਉਹ ਹਰਿਆਣਾ ਦੇ ਕੋਨੇ-ਕੋਨੇ 'ਚ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਗੇ। ਇਸ ਨਿਯੁਕਤੀ ਨਾਲ ਵਰਕਰਾਂ 'ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।