ਸੁਖਬੀਰ ਬਾਦਲ ਨੇ ਕਿਹਾ ,"ਭਗਵੰਤ ਮਾਨ ਦੇ ਇਕ ਦਬਕੇ ਮਗਰੋਂ ਰਾਜਾ ਵੜਿੰਗ ਪਾਰਟੀ ਦੇ ਸਟੈਂਡ ਤੋਂ ਮੁੱਕਰ ਗਿਆ"

ਸੁਖਬੀਰ ਬਾਦਲ ਨੇ ਕਿਹਾ ,

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਭਗਵੰਤ ਮਾਨ ਦੇ ਇਕ ਦਬਕੇ ਨਾਲ ਹੀ ਦੱਬ ਗਏ ਕਿਉਂਕਿ ਜਿੱਥੇ ਹੋਰਨਾਂ ਸੰਸਦ ਮੈਂਬਰਾਂ ਵੱਲੋਂ  ਡੀ.ਐੱਮ. ਰੰਧਾਵਾ ਕੇਸ ਦੀ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਕੋਲ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ, ਉੱਥੇ ਹੀ ਰਾਜਾ ਵੜਿੰਗ ਨੇ ਇਸ ਮਾਮਲੇ  ਨੂੰ ਲੈ ਕੇ ਪਾਰਟੀ ਦਾ ਸਟੈਂਡ ਹੀ ਬਦਲ ਦਿੱਤਾ। 

ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੂਰੀ ਵੱਟਣ ਤੋਂ ਬਾਅਦ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀ.ਬੀ.ਆਈ. ਜਾਂਚ ਦੀ ਮੰਗ ਤੋਂ ਕਾਂਗਰਸ ਪਾਰਟੀ ਦਾ ਸਟੈਂਡ ਬਦਲ ਲਿਆ ਹੈ। ਰਾਜਾ ਵੜਿੰਗ ਨੇ ਜਿਸ ਤੇਜ਼ੀ ਨਾਲ ਭਗਵੰਤ ਮਾਨ ਦੀ ਬੋਲੀ ਬੋਲਣੀ ਸ਼ੁਰੂ ਕਰ ਦਿੱਤੀ ਹੈ, ਉਸ ਤੋਂ ਇਹ ਸਪੱਸ਼ਟ ਹੈ ਕਿ ਉਹ ਸਰਕਾਰ ਕੋਲ ਪਈਆਂ ਆਪਣੀਆਂ ਫਾਈਲਾਂ ਤੋਂ ਡਰਿਆ ਹੋਇਆ ਹੈ।