ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ‘ਤੇ ਸਿਆਸਤ ਗਰਮ, ਪੰਜਾਬ BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ‘ਤੇ ਸਿਆਸਤ ਗਰਮ, ਪੰਜਾਬ BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ PM ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਨੂੰ ਲੈ ਕੇ ਸਿਆਸਤ ਭਖ ਗਈ ਹੈ ਤੇ ਇਸ ਮੁਲਾਕਾਤ ਨੂੰ ਅਕਾਲੀ ਦਲ ਤੇ ਭਾਜਪਾ ਗਠਜੋੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ‘ਤੇ ਪੰਜਾਬ ਭਾਜਪਾ ਦੇ ਸੀਨੀਅਰ ਆਾਗੂ ਕੇਵਲ ਸਿੰਘ ਢਿੱਲੋਂ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ PM ਮੋਦੀ ਸਿਰਫ ਭਾਜਪਾ ਦੇ ਨਹੀਂ ਸਗੋਂ ਸਾਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਮੁਲਾਕਾਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਤੇ ਉਨ੍ਹਾਂ ਵੱਲੋਂ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਤੇ ਉਮੀਦ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਹੀ ਕੋਈ ਵਧੀਆ ਗੱਲ ਕੀਤੀ ਹੋਵੇਗੀ।

ਜਦੋਂ ਉਨ੍ਹਾਂ ਤੋਂ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ। ਸੁਖਬੀਰ ਬਾਦਲ ਪੰਜਾਬ ਦੇ ਭਲੇ ਲਈ ਚੰਗੀ ਗੱਲ ਕਰ ਕੇ ਆਏ ਹਨ। BJP ਵੱਲੋਂ 117 ਸੀਟਾਂ ਦੀ ਤਿਆਰੀ ਹੈ, ਅਸੀਂ ਇਕੱਲੇ ਚੋਣਾਂ ਲੜਾਂਗੇ।