ਜਲੰਧਰ ''ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਹੋਈ ਮੀਟਿੰਗ , ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ

ਜਲੰਧਰ ''ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਹੋਈ ਮੀਟਿੰਗ , ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ

ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਕਲੇਸ਼ ਵੱਧਦਾ ਜਾ ਰਿਹਾ ਹੈ।ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਸੁਖਬੀਰ ਸਿੰਘ ਬਾਦਲ ਦੀ ਮੀਟਿੰਗ ਦੇ ਬਰਾਬਰ ਮੀਟਿੰਗ ਹੋਈ ਹੈ।