- Updated: August 26, 2026 03:26 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਨਵੀਂ ਦਾਣਾ ਮੰਡੀ ਮਲੋਟ ਵਿਖੇ ਕਰਵਾਈ ‘ਪੰਜਾਬ ਬਚਾਓ ਰੈਲੀ’ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ। ਉਨ੍ਹਾਂ ‘ਤੇ ਨਾਂਦੇੜ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਮਲੋਟ ਵਿੱਚ ਇਹ ਉਨ੍ਹਾਂ ਦਾ ਪਹਿਲਾ ਜਨਤਕ ਸੰਬੋਧਨ ਸੀ। ਸਟੇਜ ਤੋਂ ਸੰਬੋਧਨ ਦੌਰਾਨ ਉਨ੍ਹਾਂ ਨੇ ਐੱਮਪੀ ਅਮ੍ਰਿਤਪਾਲ ਸਿੰਘ ‘ਤੇ ਨਿਸ਼ਾਨ ਸਾਧਿਆ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੁਬਈ ਤੋਂ ਆ ਕੇ ਕਹਿੰਦੇ ਅਸੀਂ ਪੰਜਾਬ ਦੇ ਵਾਰਿਸ ਹਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ। ਜਿਹੜਾ ਆਪਣੇ ਭਰਾ ਦਾ ਨਸ਼ਾ ਨਹੀਂ ਛੁਡਵਾ ਸਕਿਆ, ਉਹ ਨਸ਼ੇ ਛੁਡਵਾਉਣ ਦੀਆਂ ਗੱਲਾਂ ਕਰਦੇ ਹਨ। ਕਿਸੇ ਨੂੰ ਵੀ ਅੰਮ੍ਰਿਤਪਾਲ ਦਾ ਪਿਛੋਕੜ ਨਹੀਂ ਪਤਾ। ਪੰਜਾਬ ਮੁੜ 1980 ਵਾਲਾ ਦੌਰ ਨਹੀਂ ਚਾਹੁੰਦਾ।