ਸੁਖਬੀਰ ਬਾਦਲ ਦੀ ਪੰਜਾਬ ਦੀ ਝਾਕੀ ਨੂੰ ਲੈ ਕੇ PM ਮੋਦੀ ਨੂੰ ਅਪੀਲ, ਕੀਤਾ Tweet

ਸੁਖਬੀਰ ਬਾਦਲ ਦੀ ਪੰਜਾਬ ਦੀ ਝਾਕੀ ਨੂੰ ਲੈ ਕੇ PM ਮੋਦੀ ਨੂੰ ਅਪੀਲ, ਕੀਤਾ Tweet

26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੱਢੇ ਜਾਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰ ਦਿਵਸ ਦੀ ਪਰੇਡ 'ਚੋਂ ਪੰਜਾਬ ਦੀਆਂ ਝਾਕੀਆਂ ਨੂੰ ਬਾਹਰ ਕਰਕੇ ਸੂਬੇ ਦੇ ਮਾਣਮੱਤੇ, ਬਹਾਦਰ ਅਤੇ ਦੇਸ਼ਭਗਤ ਪੰਜਾਬੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਦੇ ਖ਼ਿਲਾਫ਼ ਦਖ਼ਲ ਦੇਣ।

ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਵੀ ਕੌਮੀ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਦੀ ਵਿਰਾਸਤ ਅਤੇ ਸਾਡੇ ਅਣਗਿਣਤ ਨਾਇਕਾਂ ਦੀਆਂ ਸ਼ਹਾਦਤਾਂ ਨੂੰ ਉਜਾਗਰ ਕੀਤੇ ਬਗੈਰ ਕਿਵੇਂ ਸੰਪੂਰਨ ਹੋ ਸਕਦਾ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਨਾਲ ਅਜਿਹੇ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਜਲਦ ਪਛਾਣਿਆ ਜਾਵੇ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਪਰੇਡ 'ਚੋਂ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਸੁਖਬੀਰ ਬਾਦਲ ਨੇ ਵੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

                    Image