- Updated: November 26, 2026 01:19 PM
ਅਕਾਲੀ-ਭਾਜਪਾ ਦੇ ਗਠਜੋੜ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚੇ। ਇਸ ਦੌਰਾਨ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਕਈ ਵਰਕਰ ਮੌਕੇ 'ਤੇ ਮੌਜੂਦ ਰਹੇ। ਸੁਖਬੀਰ ਬਾਦਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰ ਰਹੇ ਹਨ ਅਤੇ ਨਿਯਮਿਤ ਤੌਰ 'ਤੇ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਘਰਾਂ ਦਾ ਦੌਰਾ ਕਰ ਰਹੇ ਹਨ।

ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅੱਜ ਲੀਡਰਸ਼ਿਪ ਨਾਲ ਗੱਲਬਾਤ ਕਰਨ ਲਈ ਜਲੰਧਰ ਆਏ ਹਨ। ਅਕਾਲੀ-ਭਾਜਪਾ ਦੇ ਗਠਜੋੜ 'ਤੇ ਬੋਲਦੇ ਉਨ੍ਹਾਂ ਕਿਹਾ ਕਿ ਗਠਜੋੜ ਲੋਕਾਂ ਅਤੇ ਵਰਕਰਾਂ ਦੀ ਅਰਦਾਸ ਹੈ, ਜੋਕਿ ਪੂਰੀ ਹੋਈ ਹੈ। ਅਕਾਲੀ-ਭਾਜਪਾ ਗਠਜੋੜ ਵਿਰੋਧੀ ਤਾਕਤਾਂ ਦੇ ਵਿਰੁੱਧ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਚ ਕੀਤੀ ਜਾ ਰਹੀ ਖ਼ੁਸ਼ਹਾਲ ਰੈਲੀ 'ਤੇ ਵੀ ਤੰਜ ਕੱਸੇ।