- Updated: October 28, 2026 06:06 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਜਵਾਨ ਅਤੇ ਮਿਹਨਤੀ ਵਰਕਰ ਤਰੁਣ ਰਾਏ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਤਰੁਣ ਰਾਏ ਦੀ ਇਲਾਕੇ 'ਚ ਮਜ਼ਬੂਤ ਪਕੜ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਰੁਣ ਰਾਏ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪੂਰੀ ਵਾਹ ਲਗਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਇਹ ਨਿਯੁਕਤੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।