ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ ''ਤੇ ਗੋਲ਼ੀ ਚੱਲੀ

ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ ''ਤੇ ਗੋਲ਼ੀ ਚੱਲੀ

ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ। 

                           Image

                            Image

ਇਸ ਹਮਲੇ ਦੇ ਨਾਲ ਹੀ ਇੰਟੈਲੀਜੈਂਸ ਏਜੰਸੀਆਂ 'ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਸੁਖਬੀਰ ਬਾਦਲ ਇਸ ਵੇਲੇ ਦੇਸ਼ ਦੇ ਵੱਡੇ ਸਿੱਖ ਆਗੂ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਕਾਰਰਨ 2 ਦਿਨ ਤੋਂ ਜਨਤਕ ਥਾਵਾਂ 'ਤੇ ਬੈਠ ਰਹੇ ਹਨ। ਇਸ ਦੌਰਾਨ ਸੁਖਬੀਰ ਬਾਦਲ ਦੀ ਸੁਰੱਖਿਆ ਲਈ ਇੰਟੈਲੀਜੈਂਸ ਏਜੰਸੀਆਂ ਨੂੰ ਪੱਬਾਂ ਭਾਰ ਰਹਿਣਾ ਚਾਹੀਦਾ ਸੀ।