- Updated: August 07, 2024 02:12 PM
ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਸ਼ਾਮਲ ਕੀਤੇ ਗਏ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।
ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ।
