ਪੀ. ਜੀ. ਆਈ. ''ਚ ਦਾਖ਼ਲ ਹੋਏ ਸੁਖਬੀਰ ਸਿੰਘ ਬਾਦਲ 

ਪੀ. ਜੀ. ਆਈ. ''ਚ ਦਾਖ਼ਲ ਹੋਏ ਸੁਖਬੀਰ ਸਿੰਘ ਬਾਦਲ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਪੱਤਰ ਸੌਂਪਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਦੇ ਪੈਰ ’ਤੇ ਸੱਟ ਲੱਗ ਗਈ ਸੀ, ਦੀ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਡਾਕਟਰਾਂ ਨੇ ਰਾਡ ਅਤੇ ਪਲੇਟ ਪਾਈ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਫਿਲਹਾਲ ਉਹ ਪੀ. ਜੀ. ਆਈ. ਵਿਚ ਹੀ ਰਹਿਣਗੇ। ਡਾਕਟਰਾਂ ਨੇ ਉਨ੍ਹਾਂ ਨੂੰ ਥੋੜੇ ਦਿਨ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਲਦੀ ਕਾਰਵਾਈ ਸਬੰਧੀ ਪੱਤਰ ਦੇਣ ਆਏ ਸਨ। ਇਸ ਦੌਰਾਨ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਪੈਰ ਦੀ ਇੱਕ ਉਂਗਲ ’ਤੇ ਫਰੈਕਚਰ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਕੁਰਸੀ ’ਤੇ ਬੈਠਣ ਸਮੇਂ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਪੈਰ ’ਤੇ ਇੱਕ ਪਾਸੇ ਭਾਰ ਪੈਣ ਕਾਰਨ ਉਂਗਲ ਫਰੈਕਚਰ ਹੋ ਗਈ। ਬਾਅਦ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਪਲਸਤਰ ਲਗਾ ਦਿੱਤਾ ਸੀ। ਅੱਜ ਚੰਡੀਗੜ੍ਹ ਪੀ. ਜੀ. ਆਈ. ਵਿਚ ਉਨ੍ਹਾਂ ਦੀ ਸਰਜਰੀ ਹੋਈ ਹੈ।