''ਅੰਮ੍ਰਿਤਪਾਲ'' ਦੀ ਗ੍ਰਿਫ਼ਤਾਰੀ ''ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

''ਅੰਮ੍ਰਿਤਪਾਲ'' ਦੀ ਗ੍ਰਿਫ਼ਤਾਰੀ ''ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

'ਵਾਰਿਸ ਪੰਜਾਬ ਦੇ ਜੱਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੇ ਹੁਣ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਉਹਨਾਂ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। 

                                       Image

                          Image

ਨਕੋਦਰ ਨੇੜਿਓਂ ਅੰਮ੍ਰਿਤਪਾਲ ਨੂੰ ਕੀਤਾ ਗਿਆ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।

ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਗਿਆ ਅਤੇ ਲੰਬੀ ਮੁਸ਼ੱਕਤ ਤੋਂ ਬਾਅਦ ਨਕੋਦਰ ਨੇੜੇ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।