ਨਹੀਂ ਮਿਲੀ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਰਾਹਤ; ਸੁਣਵਾਈ 17 ਤਰੀਕ ਤਕ ਟਲੀ

ਨਹੀਂ ਮਿਲੀ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਰਾਹਤ; ਸੁਣਵਾਈ 17 ਤਰੀਕ ਤਕ ਟਲੀ

ਐਨਡੀਪੀਐਸ ਮਾਮਲੇ ਵਿਚ ਜੇਲ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 17 ਅਕਤੂਬਰ (ਸ਼ੁਕਰਵਾਰ) ਤਕ ਮੁਲਤਵੀ ਹੋ ਗਈ ਹੈ।

ਅੱਜ ਸੁਣਵਾਈ ਦੌਰਾਨ ਹਾਈ ਕੋਰਟ ਵਿਚ ਦੋਹਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਾਮਲੇ ਦੀ ਪੈਰਵੀ ਕੀਤੀ। ਦਸਿਆ ਜਾ ਰਿਹਾ ਹੈ ਕਿ ਦੋਹਾਂ ਧਿਰਾਂ ਨੇ ਢਾਈ ਘੰਟੇ ਤਕ ਅਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ।