- Updated: August 28, 2024 02:52 PM
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ 'ਬੀਜੇਪੀ' ਛੱਡ ਕੇ ਮੁੜ ਕਾਂਗਰਸ 'ਚ ਸ਼ਾਮਲ ਹੋਏ । ਸੁੰਦਰ ਸ਼ਾਮ ਅਰੋੜਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਵਿੱਚ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਸੁੰਦਰ ਸ਼ਾਮ ਅਰੋੜ ਭਾਜਪਾ ਵਿੱਚ ਚਲੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਉਹ ਹਾਰ ਗਏ ਸਨ।
ਸੁੰਦਰ ਸ਼ਾਮ ਅਰੋੜ ਵਿਰੁਧ ਵਿਜੀਲੈਂਸ ਵਿਭਾਗ ਨੇ ਪਰਚਾ ਵੀ ਦਰਜ ਕੀਤਾ ਹੋਇਆ ਹੈ। ਅਰੋੜਾ ਨੇ ਆਪਣੇ ਖਿਲਾਫ਼ ਜਾਂਚ ਰੋਕਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣੀ ਚਾਹੀ ਸੀ। ਜਿਸ ਤਹਿਤ ਅਰੋੜਾ ਤੋਂ 50 ਲੱਖ ਰੁਪਏ ਨਕਦੀ ਵੀ ਫੜੀ ਗਈ ਸੀ। ਜਿਸ ਕਰਕੇ ਉਹਨਾਂ ਨੂੰ ਜੇਲ ਵੀ ਜਾਣਾ ਪਿਆ ਸੀ। ਫਿਲਹਾਲ ਸੁੰਦਰ ਸ਼ਾਮ ਅਰੋੜਾ ਜ਼ਮਾਨਤ 'ਤੇ ਬਾਹਰ ਹਨ।